Submit your work, meet writers and drop the ads. Become a member
Nov 2024
ਇਸ ਤੋਂ ਪਹਿਲਾਂ ਕਿ
ਜ਼ਿੰਦਗੀ ਦੀ ਹੋਂਦ
ਮੇਰੇ ਤੋਂ ਪਿੱਛੇ ਛੁਡਾਵੇ
ਕਿਉਂ ਨਾ ਮੈਂ
ਗਹਿਰੀ ਨੀਂਦ ਵਿੱਚ ਸੋ ਜਾਵਾਂ।
ਸੂਰਜ ਦੇ ਦਸਤਕ ਦੇਣ ਤੇ ਵੀ
ਕਦੀ ਨਾ ਉੱਠ ਪਾਵਾਂ।


ਇਸ ਤੋਂ ਪਹਿਲਾ ਕਿ
ਕੁਝ ਅਣਸੁਖਾਵਾਂ ਘਟੇ।
ਮੈਂ ਚਾਹੁੰਦਾ ਹਾਂ ,
ਮੈਂ ਆਪਣੇ ਆਪ ਨੂੰ
ਗੁੜੀ ਨੀਂਦੋਂ ਜਗਾ ਪਾਵਾਂ।
ਤਾਂ ਜੋ
ਜ਼ਿੰਦਗੀ ਬਚੀ ਰਹੇ,
ਹੋਰ ਜੀਵਾਂ ਵਾਂਗ
ਆਪਣੇ ਲਈ ਸੁਫਨੇ ਬੁਣਦੀ ਰਹੇ।


ਇਸ ਤੋਂ ਪਹਿਲਾਂ ਕਿ
ਅਸੀਂ ਆਪਸ ਚ ਲੜ ਮਰੀਏ।
ਦੋਸਤ ,ਅਸੀਂ ਖੁਸ਼ੀ ਖੁਸ਼ੀ ਵਿਦਾਈ ਲਈਏ।
ਆਪਣੇ ਸਫਰ ਵੱਲ ਤੁਰ ਪਈਐ।
26/12/2017.
Written by
Joginder Singh
51
 
Please log in to view and add comments on poems