Submit your work, meet writers and drop the ads. Become a member
Dec 2024
ਸੁਖ ਦੇ ਦਿਨਾਂ ਵਿੱਚ ਲਿਖੀ ਕਵਿਤਾ
ਬਹੁਤ ਕੋਮਲ ਹੁੰਦੀ ਹੈ ,
ਪਰ ਜਦੋਂ ਕਵਿਤਾ ਰਚੀ ਜਾਂਦੀ ਹੈ ,
ਭੁੱਖ ਤੇ ਸੰਘਰਸ਼ ਦੇ ਦਿਨਾਂ ਵਿੱਚ
ਉਦੋਂ ਕਵਿਤਾ ਡੂੰਘੀ ਹੁੰਦੀ ਹੈ ।
ਇਹ ਸਾਨੂੰ ਲਗਾਤਾਰ ਸੰਘਰਸ਼ ਕਰਨ ਦੀ
ਪ੍ਰੇਰਨਾ ਦਿੰਦੀ ਰਹਿੰਦੀ ਹੈ ,
ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਦੀ ਹੈ।

ਕਹਿੰਦਾ ਹੈ ਸਮਾਂ ,
ਜਦੋਂ ਵੀ ਕਵਿਤਾ
ਭੁੱਖ ਤੇ ਦੁੱਖ ਦੀ ਕੁੱਖੋਂ ਪੈਦਾ ਹੁੰਦੀ ਹੈ,
ਉਦੋਂ ਉਦੋਂ ਕਵਿਤਾ
ਮਜ਼ਲੂਮ ਤੇ ਨਿਮਾਣਿਆਂ ਵਿੱਚ
ਸੰਘਰਸ਼ ਕਰਨ ਤੇ ਜੂਝਣ ਦੀ
ਸਮਰਥਾ ਪੈਦਾ ਕਰਦੀ ਹੈ।

ਵੇਖਿਓ ਇੱਕ ਦਿਨ ਇਹ ਕਵਿਤਾ
ਭੁਖ ਤੇ ਬਦਹਾਲੀ ਨੂੰ
ਜ਼ਿੰਦਗੀ ਵਿੱਚੋਂ ਕੱਢਣ ਲਈ
ਪ੍ਰੇਰਨਾ ਬਣਦੀ ਰਹੇਗੀ ।
ਇਹ ਹਰੇਕ ਦੀ ਜ਼ਿੰਦਗੀ ਦੇ ਦੁਖ ਦਰਦਾਂ ਨੂੰ ਹਰੇਗੀ ।
ਇਸ ਸਮੇਂ ਸਮੇਂ ਤੇ ਲੋਕਾਂ ਦੀ ਅਗੁਵਾਈ ਵੀ ਕਰੇਗੀ।

ਇਹ ਸਭ ਕਹਿੰਦਾ ਹੈ ਸਮਾਂ,
ਨਾਲ ਹੀ ਉਹ ਮੰਗ ਲੈਂਦਾ ਹੈ ਸਭਨਾਂ ਤੋਂ ਖਿਮਾ ।

ਅੱਜ ਕੱਲ ਦੇ ਸਮੇਂ ਵਿੱਚ
ਸਮੇਂ ਵੀ ਸੋਚ ਸਮਝ ਕੇ ਬੋਲਦਾ ਹੈ,
ਉਹ ਆਪਣੇ ਮਨ ਦੀਆਂ ਘੁੰਡੀਆਂ
ਕਦੇ ਕਦੇ ਹੀ ਖੋਲ੍ਹਣਾ ਚਾਹੁੰਦਾ ਹੈ।
16/12/2024.
Written by
Joginder Singh
38
 
Please log in to view and add comments on poems