Submit your work, meet writers and drop the ads. Become a member
Jan 7
ਮੁੱਕਿਆ ਕੰਮ ,
ਹੁਣ ਕੁਝ ਮਿਲਿਆ ਆਰਾਮ।
ਪਰ ਰੁਕੀਂ ਨਾ ਮਿੱਤਰਾ !
ਹਾਸਿਲ ਨਹੀਂ ਹੋਇਆ
ਹੁਣ ਤੱਕ ਮੁਕਾਮ।
ਕੰਮ ਨੇ ਤਾਂ ਮੁੜ ਘਿਰ ਫਿਰ ਕੇ
ਫਿਰ ਆ ਜਾਣਾ ਹੈ ,
ਬੰਦਾ ਆਪਣੇ ਕੰਮਾਂ ਵਿੱਚ
ਹਮੇਸ਼ਾ ਰੁਝਿਆ ਰਹਿਗਾ,
ਆਖਿਰ ਕਦੋਂ ਉਹ
ਆਪਣੀਆਂ ਰੀਝਾਂ ਤੇ ਸੱਧਰਾਂ ਨੂੰ
ਪੁਰਾ ਕਰੇਗਾ ?
ਜ਼ਿੰਦਗੀ ਵਿੱਚ ਅੱਗੇ ਵਧੇਗਾ।
ਆਪਣੇ ਮੁਕਾਮ ਨੂੰ
ਹਾਸਿਲ ਕਰਨ ਲਈ
ਵੱਧ ਚੜ੍ਹ ਕੇ ਕੰਮ ਕਰੇਗਾ।
ਉਹ ਕਦੀ ਅਵੇਸਲਾ ਨਹੀਂ ਬਣੇਗਾ।
ਉਹ ਵਿਹਲੜ ਰਹਿ ਕੇ
ਜ਼ਿੰਦਗੀ ਵਿੱਚ ਭਟਕਦਿਆਂ ਹੋਇਆ
ਆਪਣੇ ਆਪ ਨੂੰ ਖੁਸ਼ੀਆਂ ਤੋਂ
ਵਾਂਝਾ ਨਹੀਂ ਕਰੇਗਾ।
07/01/2025.
Written by
Joginder Singh
39
 
Please log in to view and add comments on poems